ਜਲੰਧਰ ‘ਚ ਵੱਡੀ ਵਾਰਦਾਤ, ਜਿਊਲਰ ਦੀ ਦੁਕਾਨ ਤੋਂ ਲੁਟੇਰਿਆਂ ਨੇ ਲੁੱਟੇ ਕਰੀਬ ਇਕ ਕਰੋੜ ਦੇ ਗਹਿਣੇ

ਜਲੰਧਰ : ਜਲੰਧਰ ਦੇ ਗੜਾ ਰੋਡ ‘ਤੇ ਇਕ ਜਿਊਲਰਜ਼ ਦੀ ਦੁਕਾਨ ‘ਤੇ ਕਰੀਬ ਇਕ ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਰਮਨ ਜਿਊਲਰਜ਼ ਦੀ ਦੁਕਾਨ ਦੀ ਕੰਧ ਤੋੜ ਕੇ ਅੰਦਰੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਦੀ ਹੈ। ਲੁਟੇਰੇ ਆਪਣੇ ਨਾਲ ਸੀ. ਸੀ. ਟੀ. ਵੀ. ਕੈਮਰੇ ਦਾ ਡੀਵੀਆਰ ਵੀ ਲੈ ਗਏ।

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁੱਟੇ ਗਏ ਗਹਿਣਿਆਂ ਦੀ ਕੀਮਤ ਕਰੀਬ ਇਕ ਕਰੋੜ ਰੁਪਏ ਦੱਸੀ ਜਾ ਰਹੀ ਹੈ। ਸੀ. ਆਈ. ਏ. ਸਟਾਫ਼ ਵੀ ਮੌਕੇ ’ਤੇ ਪਹੁੰਚ ਗਿਆ ਹੈ ਅਤੇ ਸੀ. ਸੀ. ਟੀ. ਵੀ. ਰਾਹੀਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply