ਸਕੂਲ ਬੱਸ ‘ਚ 5 ਸਾਲਾ ਬੱਚੀ ਨਾਲ ਜਬਰ ਜ਼ਿਨਾਹ, ਕੰਡਕਟਰ ਗ੍ਰਿਫ਼ਤਾਰ

ਬਿਲਾਸਪੁਰ : ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ‘ਚ ਪੁਲਸ ਨੇ 5 ਸਾਲਾ ਸਕੂਲੀ ਵਿਦਿਆਰਥਣ ਨਾਲ ਸਕੂਲ ਬੱਸ ‘ਚ ਜਬਰ ਜ਼ਿਨਾਹ ਦੇ ਦੋਸ਼ ‘ਚ ਬੱਸ ਦੇ ਕੰਡਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਕੋਤਵਾਲੀ ਥਾਣਾ ਖੇਤਰ ਦੀ ਇਕ ਸਕੂਲ ਬੱਸ ‘ਚ ਜਬਰ ਜ਼ਿਨਾਹ ਦੇ ਮਾਮਲੇ ‘ਚ ਪੁਲਸ ਨੇ ਬੱਸ ਕੰਡਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਹ ਕਾਰਵਾਈ ਕੁੜੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਕੀਤੀ ਹੈ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕੁੜੀ ਦੇ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਕੀਤੀ ਹੈ ਕਿ ਮੰਗਲਵਾਰ ਦੁਪਹਿਰ ਜਦੋਂ ਬੱਚੀ ਸਕੂਲ ਬੱਸ ‘ਚ ਸਵਾਰ ਹੋ ਕੇ ਘਰ ਪਰਤ ਰਹੀ ਸੀ, ਉਦੋਂ ਕੰਡਕਟਰ ਨੇ ਬੱਸ ‘ਚ ਉਸ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਬੱਚੀ ਨੇ ਘਟਨਾ ਦੀ ਜਾਣਕਾਰੀ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ, ਉਦੋਂ ਉਹ ਪੁਲਸ ਥਾਣੇ ਪਹੁੰਚੇ ਅਤੇ ਸ਼ਿਕਾਇਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਉੱਥੇ ਹੀ ਕੁੜੀ ਨੂੰ ਇਲਾ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਤੋ ਬਾਅਦ ਪੁਲਸ ਨੇ ਦੋਸ਼ੀ ਕੰਡਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੰਡਕਟਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply