ਪਿਸ਼ਾਬ ਕਾਂਡ ਲਈ Air India ਖ਼ਿਲਾਫ਼ ਸਖ਼ਤ ਕਾਰਵਾਈ,30 ਲੱਖ ਜੁਰਮਾਨਾ, ਪਾਇਲਟ ਦਾ ਲਾਇਸੈਂਸ ਰੱਦ

ਨਵੀਂ ਦਿੱਲੀ: ਨਿਊਯਾਰਕ-ਦਿੱਲੀ ਉਡਾਣ ਦੌਰਾਨ ਇਕ ਯਾਤਰੀ ਵਲੋਂ ਮਹਿਲਾ ਸਹਿ-ਯਾਤਰੀ ‘ਤੇ ਕਥਿਤ ਤੌਰ ‘ਤੇ ਪਿਸ਼ਾਬ ਕਰਨ ਵਾਲੀ ਘਟਨਾ ਦੇ ਸਬੰਧ ਵਿਚ ਡੀਜੀਸੀਏ ਨੇ ਏਅਰਲਾਈਨ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਉਸ ਜਹਾਜ਼ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 26 ਨਵੰਬਰ 2022 ਨੂੰ ਵਾਪਰੀ ਇਸ ਘਟਨਾ ਦੇ ਸੰਦਰਭ ‘ਚ ਆਪਣੀ ਡਿਊਟੀ ਨਿਭਾਉਣ ‘ਚ ਅਸਫਲ ਰਹਿਣ ‘ਤੇ ਏਅਰ ਇੰਡੀਆ ਦੀ ਫਲਾਈਟ ਸਰਵਿਸਿਜ਼ ਦੇ ਡਾਇਰੈਕਟਰ ‘ਤੇ ਤਿੰਨ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਹ ਮਾਮਲਾ 4 ਜਨਵਰੀ ਨੂੰ ਡੀਜੀਸੀਏ ਦੇ ਧਿਆਨ ਵਿੱਚ ਆਉਣ ‘ਤੇ ਏਅਰ ਇੰਡੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਰੈਗੂਲੇਟਰ ਨੇ ਇਹ ਕਾਰਵਾਈ ਵੱਖ-ਵੱਖ ਨਿਯਮਾਂ ਦੀ ਉਲੰਘਣਾ ਲਈ ਕੀਤੀ ਹੈ।

Leave a Reply