ਪੰਜਾਬ ਦੇ ਸ਼ਰਾਬ ਕਾਰੋਬਾਰੀ ਦੇ ਘਰ ਗੁਜਰਾਤ ਪੁਲਿਸ ਦੀ ਛਾਪੇਮਾਰੀ

ਬਟਾਲਾ : ਗੁਜਰਾਤ ਪੁਲਿਸ ਨੇ ਬਟਾਲਾ ‘ਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ ਮਾਰਿਆ ਹੈ। ਹਾਲਾਂਕਿ ਸ਼ਰਾਬ ਕਾਰੋਬਾਰੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਛਾਪੇ ਨੂੰ ਨਜਾਇਜ਼ ਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਵਾਲਾ ਦੱਸਿਆ ਹੈ। ਓਧਰ ਗੁਜਰਾਤ ਦੇ ਗਾਂਧੀ ਨਗਰ ਦੇ ਲਿਮਡੀ ਥਾਣਾ ਤੋਂ ਸਬ ਇੰਸਪੈਕਟਰ ਸੰਜੇ ਸ਼ਰਮਾ ਦੀ ਅਗਵਾਈ ‘ਚ ਆਈ ਟੀਮ ਨੇ ਬਟਾਲਾ ਦੇ ਸ਼ਰਾਬ ਕਾਰੋਬਾਰੀ ਦੇ ਘਰ ਸਵੇਰੇ ਕਰੀਬ 7.45 ਵਜੇ ਛਾਪਾ ਮਾਰਿਆ। ਉਸ ਵਕਤ ਸ਼ਰਾਬ ਦਾ ਕਾਰੋਬਾਰੀ ਘਰ ਵਿਚ ਮੌਜੂਦ ਨਹੀਂ ਸੀ। ਸ਼ਰਾਬ ਕਾਰੋਬਾਰ ਦੀ ਪਤਨੀ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਕੋਈ ਵਰੰਟ ਨਹੀਂ ਦਿਖਾਇਆ ਤੇ ਆਉਂਦੇ ਹੀ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਗਾਂਧੀਨਗਰ ਗੁਜਰਾਤ ਤੋਂ ਆਈ ਪੁਲਿਸ ਦੇ ਸਬ-ਇੰਸਪੈਕਟਰ ਸੰਜੇ ਸ਼ਰਮਾ ਨੇ ਕਿਹਾ ਕਿ 2015 ‘ਚ ਦਰਜ ਹੋਏ ਮਾਮਲੇ ਦੇ ਸਬੰਧ ‘ਚ ਫੜੇ ਗਏ ਇਕ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਛਾਪਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੇ ਹਨ। ਉਕਤ ਮਾਮਲੇ ਦੇ ਸਬੰਧ ‘ਚ ਥਾਣਾ ਸਿਟੀ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਉਸ ਤੋਂ ਬਾਅਦ ਹੀ ਮਾਮਲੇ ਸਬੰਧੀ ਜਾਣਕਾਰੀ ਦੇਣਗੇ।

Leave a Reply