ਪਟਿਆਲਾ: 12 ਸਾਲਾ ਬੱਚੀ ਨਾਲ ਜ਼ਬਰ ਜਿਨਾਹ

ਪਟਿਆਲਾ : ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਿਹਾ ਹੈ, ਜਿੱਥੇ 2 ਨੌਜਵਾਨਾਂ ਵੱਲੋਂ ਇਕ ਨਾਬਾਲਿਗ ਨਾਲ ਜਬਰ-ਜ਼ਿਨਾਹ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਪਟਿਆਲਾ ਦੇ ਇਕ ਪਿੰਡ ਦੀ ਹੈ, ਜਿੱਥੇ ਇਕ ਵਿਆਹ ਸਮਾਗਮ (ਜਾਗੋ) ਦੌਰਾਨ 2 ਨੌਜਵਾਨਾਂ ਨੇ 12 ਸਾਲਾ ਕੁੜੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨਾਂ ਨੇ ਜਾਗੋ ਦੌਰਾਨ ਕੁੜੀ ਨੂੰ ਆਪਣੀ ਗੱਡੀ ‘ਚ ਜ਼ਬਰਦਸਤੀ ਬੈਠਾ ਲਿਆ ਤੇ ਫਿਰ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਘਟਨਾ ਨੂੰ ਲੈ ਕੇ ਪੂਰੇ ਪਿੰਡ ‘ਚ ਜਿੱਥੇ ਦੋਵੇਂ ਨੌਜਵਾਨਾਂ ਪ੍ਰਤੀ ਗੁੱਸੇ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਹੀ ਪ੍ਰਸ਼ਾਸਨ ਤੋਂ ਅਪੀਲ ਕੀਤੀ ਜਾ ਰਹੀ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਮਿਲੀ ਜਾਣਕਾਰੀ ਮੁਤਾਬਕ ਪੀੜਤ ਕੁੜੀ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਵੀ ਉੱਥੇ ਮੌਜੂਦ ਹਨ। ਇਸ ਸਬੰਧੀ ਗੱਲ ਕਰਦਿਆਂ ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੂਸਰੇ ਦੀ ਭਾਲ ਕੀਤੀ ਜਾ ਰਹੀ ਹੈ।

Leave a Reply