ਮੁਕਤਸਰ ਪੁਲਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ 2 ਦਿਨਾ ਰਿਮਾਂਡ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ‘ਤੇ ਲਿਆ ਕੇ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 2 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 24 ਜਨਵਰੀ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਕੀ ਹੈ ਮਾਮਲਾ ?

ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਦਰਜ ਐੱਫ. ਆਈ. ਆਰ.  ਦੇ ਮਾਮਲੇ ‘ਚ ਜੱਗੂ ਭਗਵਾਨਪੁਰੀਆ ਨੂੰ ਮੁਕਤਸਰ ਲਿਆਂਦਾ ਗਿਆ ਹੈ। ਇਹ ਮਾਮਲਾ ਸਾਲ 2021 ਵਿਚ ਦਰਜ ਕੀਤਾ ਗਿਆ ਸੀ , ਜਿਸ ਵਿੱਚ ਬਿਆਨਕਰਤਾ ਨੇ ਦੋਸ਼ ਲਗਾਏ ਸਨ ਕਿ ਜੱਗੂ ਭਗਵਾਨਪੁਰੀਆ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਤੇ ਨਾ ਦੇਣ ‘ਤੇ ਉਸ ਦੇ ਮੁੰਡੇ ਨੂੰ ਮਾਰਨ ਜੀ ਧਮਕੀ ਦਿੱਤੀ ਸੀ। ਇਸ ਸਬੰਧੀ ਪੁਲਸ ਨੇ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ 22 ਮਾਰਚ 2021 ਨੂੰ ਮਾਮਲਾ ਦਰਜ ਕੀਤਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਪੁਲਸ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਵੀ ਰਿਮਾਂਡ ‘ਤੇ ਲੈ ਕੇ ਆਈ ਸੀ ਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Leave a Reply

error: Content is protected !!