ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਸਿਹਤ ਨੂੰ ਲੈ ਕੇ ਸਾਹਮਣੇ ਆਈ ਨਵੀਂ ਅਪਡੇਟ
ਚੰਡੀਗੜ੍ਹ : ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਦਿਲ ’ਚ ਪਏ ਸਟੰਟ ’ਚ ਸਮੱਸਿਆ ਦੱਸੀ ਜਾ ਰਹੀ ਸੀ।
ਦੱਸ ਦੇਈਏ ਕਿ ਪਿਛਲੇ ਸਾਲ ਵੀ ਬਲਕੌਰ ਸਿੰਘ ਨੂੰ ਦਿਲ ’ਚ ਬਲਾਕੇਜ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਲਿਆਂਦਾ ਗਿਆ, ਜਿਥੋਂ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਦੇ ਦਿਲ ’ਚ ਸਟੰਟ ਪਾਇਆ ਗਿਆ।
ਸਿੱਧੂ ਮੂਸੇ ਵਾਲਾ ਦੇ ਮਾਪਿਆਂ ਵਲੋਂ ਲਗਾਤਾਰ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।