ਸਰਕਾਰੀ ਦਾਵਿਆਂ ਦੀ ਪੋਲ ਖੁੱਲ੍ਹਣ ਲੱਗੀ : ਹਸਪਤਾਲ ਵਿੱਚ ਡਾਕਟਰਾਂ ਦੀ ਘਾਟ; ਲੋਕ ਪ੍ਰੇਸ਼ਾਨ

ਲਹਿਰਾਗਾਗਾ: ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਅਤੇ ਹੋਰ ਸਹੂਲਤਾਂ ਦੀ ਘਾਟ ਨੂੰ ਲੈ ਕੇ ਲਹਿਰਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਹਸਪਤਾਲ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਸਮਾਜਿਕ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ, ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਲਹਿਰਾਗਾਗਾ ਦੇ ਹਸਪਤਾਲ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਲਈ ਵਰਤਿਆ, ਪਿਛਲੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਹਿਰਾਗਾਗਾ ਦੇ ਕਮਿਊਨਿਟੀ ਹੈਲਥ ਸੈਂਟਰ (ਸਰਕਾਰੀ ਹਸਪਤਾਲ) ਨੂੰ ਸਬ ਡਿਵੀਜ਼ਨ ਦਾ ਦਰਜਾ ਦੇ ਕੇ ਨੋਟੀਫਿਕੇਸ਼ਨ ਵੀ ਕਰ ਦਿੱਤਾ ਸੀ, ਜਿਸ ਨੂੰ ਹੁਣ ਮੁੜ ਕਮਿਊਨਿਟੀ ਹੈਲਥ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ, ਹੈਰਾਨੀ ਤਾਂ ਇਹ ਹੈ ਕਿ ਮੌਜੂਦਾ ਸਰਕਾਰ ਨੇ ਡਾਕਟਰਾਂ ਦੀ ਨਵੀਂ ਭਰਤੀ ਦੌਰਾਨ ਲਹਿਰਾਗਾਗਾ ਵਿਚ ਕਿਸੇ ਡਾਕਟਰ ਦੀ ਨਿਯੁਕਤੀ ਨਹੀਂ ਕੀਤੀ। ਇਸ ਕਾਰਨ ਲੋਕਾਂ ਨੂੰ ਛੋਟੀ ਬਿਮਾਰੀ ਦੇ ਇਲਾਜ ਲਈ ਹੋਰ ਸ਼ਹਿਰਾਂ ਵਿਚ ਜਾਣਾ ਪੈਂਦਾ ਹੈ। ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਲੋਕਾਂ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੇ ਵੱਲੋਂ ਹਸਪਤਾਲ ਵਿਚ ਡਾਕਟਰ ਤੇ ਹੋਰ ਸਹੂਲਤਾਂ ਪੂਰੀਆਂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਇਸ ਸਬੰਧੀ ਉਹ ਸਿਹਤ ਮੰਤਰੀ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ।

Leave a Reply

error: Content is protected !!