ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅਪ੍ਰੈਲ ‘ਚ ਪੰਜਾਬ ਅਤੇ ਖੈਬਰ ਪਖਤੂਨਖਵਾ ‘ਚ ਚੋਣਾਂ ਕਰਵਾਉਣ ਦਾ ਦਿੱਤਾ ਪ੍ਰਸਤਾਵ
ਇਸਲਾਮਾਬਾਦ: ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ‘ਚ ਅਪ੍ਰੈਲ ‘ਚ ਚੋਣਾਂ ਕਰਵਾਉਣ ਦਾ ਪ੍ਰਸਤਾਵ ਦਿੱਤਾ ਹੈ। ਇਹ ਪ੍ਰਸਤਾਵ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਦੇਸ਼ ਵਿੱਚ ਤੁਰੰਤ ਆਮ ਚੋਣਾਂ ਲਈ ਦਬਾਅ ਪਾਉਣ ਲਈ ਸੂਬਾਈ ਅਸੈਂਬਲੀਆਂ ਨੂੰ ਭੰਗ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ। ਖਾਨ ਦੀ ਪਾਰਟੀ ਦੋਹਾਂ ਸੂਬਿਆਂ ਵਿਚ ਸੱਤਾ ਵਿਚ ਸੀ।
ਖੈਬਰ ਪਖਤੂਨਖਵਾ ਵਿਧਾਨ ਸਭਾ ਨੂੰ 14 ਜਨਵਰੀ ਨੂੰ ਭੰਗ ਕਰ ਦਿੱਤਾ ਗਿਆ ਸੀ, ਜਦੋਂ ਕਿ ਪੰਜਾਬ ਵਿਧਾਨ ਸਭਾ ਨੂੰ 18 ਜਨਵਰੀ ਨੂੰ ਭੰਗ ਕਰ ਦਿੱਤਾ ਗਿਆ ਸੀ। ਦੋਵਾਂ ਸੂਬਿਆਂ ਦੇ ਗਵਰਨ ਦੇ ਪ੍ਰਮੁੱਖ ਸਕੱਤਰਾਂ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿੱਚ, ਕਮਿਸ਼ਨ ਨੇ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 224 ਦਾ ਹਵਾਲਾ ਦਿੱਤਾ, ਜਿਸ ਵਿਚ ਵਿਧਾਨ ਸਭਾ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਅਤੇ ਸੰਭਾਵਿਤ ਤਾਰੀਖਾਂ ਨੂੰ ਲੈ ਕੇ ਸੁਝਾਅ ਦੇਣ ਦੀ ਵਿਵਸਥਾ ਹੈ।