ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਤਰਨਤਾਰਨ: ਤਰਨਤਾਰਨ ਦੇ ਨੇੜਲੇ ਪਿੰਡ ਬੂਹ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬਲਰਾਜ ਸਿੰਘ ਉਮਰ (24) ਸਾਲ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੇਰਾ ਮੁੰਡਾ ਪਿਛਲੇ ਕੁਝ ਸਮੇਂ ਤੋਂ ਬੁਰੀ ਸੰਗਤ ਦੀ ਗ੍ਰਿਫ਼ਤ ‘ਚ ਆ ਕੇ ਨਸ਼ਾ ਕਰਨ ਲੱਗ ਪਿਆ ਸੀ। ਅੱਜ ਨਸ਼ੇ ਦਾ ਟੀਕਾ ਲਗਾਉਣ ਨਾਲ ਉਸਦੀ ਮੌਕੇ ‘ਤੇ ਮੌਤ ਹੋ ਗਈ।

ਦੱਸਣਯੋਗ ਹੈ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦਾ ਹਾਲੇ ਵਿਆਹ ਨਹੀਂ ਹੋਇਆ। ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ‘ਚ ਵੱਡੀ ਗਿਣਤੀ ‘ਚ ਤਸਕਰਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ। ਆਉਣ ਵਾਲੇ ਦਿਨਾਂ ਵਿਚ ਕੋਈ ਹੋਰ ਨੌਜਵਾਨ ਵੀ ਨਸ਼ੇ ਦੀ ਭੇਟ ਚੜ੍ਹ ਸਕਦਾ ਹੈ।

Leave a Reply