ਮਾਪੇ ਬੱਚਿਆਂ ’ਤੇ ਦਬਾਅ ਨਾ ਪਾਉਣ ਤੇ ਬੱਚੇ ਆਪਣੇ ਕੰਮ ’ਤੇ ਧਿਆਨ ਦੇਣ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਸਮਾਜਿਕ ਸਥਿਤੀ ਕਾਰਨ ਆਪਣੇ ਬੱਚਿਆਂ ’ਤੇ ਦਬਾਅ ਨਾ ਪਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਉਮੀਦਾਂ ਦੇ ਬੋਝ ਤੋਂ ਬਾਹਰ ਨਿਕਲਣ ਲਈ ਆਪਣੇ ਕੰਮ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਸਾਲਾਨਾ ਸੰਵਾਦ ਪਰੀਕਸ਼ਾ ਪੇ ਚਰਚਾ ਦੇ ਛੇਵੇਂ ਐਡੀਸ਼ਨ ਦੌਰਾਨ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਕੰਮ ‘ਤੇ ਧਿਆਨ ਕੇਂਦਰਿਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

Leave a Reply