ਜਲੰਧਰ ਦੇ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਹਾਲਤ ਗੰਭੀਰ
ਜਲੰਧਰ : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਅੱਜ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਸ਼ੀਲ ਕਾਲੀਆ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਸਣਯੋਗ ਹੈ ਕਿ ਵਿੱਕੀ ਕਾਲੀਆ ਦਾ ਨਾਂ ਵਿਧਾਇਕ ਬਾਵਾ ਹੈਨਰੀ ਵੱਲੋਂ ਦਿੱਤੀ ਗਈ 50 ਲੱਖ ਰੁਪਏ ਦੀ ਗਰਾਂਟ ਦੇ ਮਾਮਲੇ ਵਿੱਚ ਹੋਈ ਹੇਰਾ-ਫੇਰੀ ਵਿਚ ਆਇਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਵੀ ਕੇਸ ਦਰਜ ਹਨ। ਵਿੱਕੀ ਕਾਲੀਆ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਦੇ ਬੇਟੇ ਅੰਸ਼ੂਮਨ ਦੀ ਜ਼ਮਾਨਤ ਵੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ।