ਡੀ.ਸੀ.ਐਮ ਸਕੂਲ ਵਿਖੇ ਗਣਤੰਤਰਤਾ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਲੁਧਿਆਣਾ : ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ‘ਕਮਿਊਨਿਟੀ ਆਊਟ ਰੀਚ’ ਪ੍ਰੋਗਰਾਮ ਤਹਿਤ ਰਾਜਗੁਰੂ ਨਗਰ ਅਤੇ ਕਿਪਸ ਮਾਰਕੀਟ ਸਥਿਤ ਡੀ.ਸੀ.ਐਮ ਸਕੂਲ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਦੇਸ਼ ਦੇ ਬਹਾਦਰ ਸੈਨਿਕਾਂ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਨੂੰ ਪ੍ਰਗਟ ਕਰਨ ਲਈ ਇੱਕ ਆਕਰਸ਼ਕ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਹ ਨੁੱਕੜ ਨਾਟਕ ਦੇਸ਼ ਲਈ ਦੇਸ਼ ਦੇ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਸਮਰਪਿਤ ਸੀ। ਡੀ.ਸੀ.ਐਮ.ਯੈਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀ ਭਾਵਪੂਰਤ ਅਦਾਕਾਰੀ ਅਤੇ ਸੰਵਾਦਾਂ ਨਾਲ ਸਾਰਿਆਂ ਨੂੰ ਮੰਤਰਮੁਗਧ ਕੀਤਾ ਅਤੇ ਨਾਗਰਿਕਾਂ ਨੂੰ ਸੈਨਿਕਾਂ ਦੇ ਸਾਹਸ ਅਤੇ ਬਹਾਦਰੀ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸਕੂਲ ਦੀ ਡੀਨ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਇਸ ਕਾਰਜ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

 

 

 

 

 

Leave a Reply