ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ


ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤੇ ਗਏ ਆਮ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਕੋਲੋਂ ਪਤਾ ਨਹੀਂ ਕਿਹੜਾ ਬਦਲਾ ਲੈ ਰਹੀ ਹੈ, ਜਿਸ ਨੇ ਪਹਿਲਾਂ ਪਹਿਲਾਂ ਰਿਪਬਲਿਕ ਡੇਅ ਮੌਕੇ ਪੰਜਾਬ ਨੂੰ ਬਾਹਰ ਕੀਤਾ ਅਤੇ ਹੁਣ ਬਜਟ ਵਿਚੋਂ ਵੀ ਪੰਜਾਬ ਨੂੰ ਬਾਹਰ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਕੇਂਦਰੀ ਬਜਟ ਨੇ ਸਿਰਫ ਪੰਜਾਬ ਨੂੰ ਹੀ ਨਹੀਂ ਸਗੋਂ ਕਿਸਾਨਾਂ ਨੂੰ ਵੀ ਨਿਰਾਸ਼ ਕੀਤਾ ਹੈ। ਕੇਂਦਰ ਨੇ ਨਵੀਂ ਫਸਲ ’ਤੇ ਵੀ ਐੱਮ.ਐੱਸ. ਪੀ ਨਹੀਂ ਦਿੱਤੀ ਹੈ। ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿਚ ਪਰਾਲੀ ਦੀ ਚੁਣੌਤੀ ਹੈ ਪਰ ਬਜਟ ਵਿਚ ਇਸ ਦਾ ਨਾਂ ਤਕ ਨਹੀਂ ਲਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਅਤੇ ਬਠਿੰਡਾ ਲਈ ਬੰਦੇ ਭਾਰਤ ਐੱਕਸਪ੍ਰੈੱਸ ਦੀ ਮੰਗ ਕੀਤੀ ਸੀ ਪਰ ਇਸ ਮੰਗ ’ਤੇ ਵੀ ਗੌਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਰਹੱਦੀ ਇਲਾਕਿਆਂ ਲਈ 1000 ਕਰੋੜ ਦੀ ਮੰਗ ਕੀਤੀ ਸੀ, ਜਿਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਪਹਿਲਾਂ ਰਿਪਬਲਿਕ ਡੇਅ ਅਤੇ ਹੁਣ ਬਜਟ ’ਚੋਂ ਪੰਜਾਬ ਨੂੰ ਬਾਹਰ ਕਰਕੇ ਕੇਂਦਰ ਸਰਕਾਰ ਪੰਜਾਬ ਨਾਲ ਪਤਾ ਨਹੀਂ ਕਿਹੜਾ ਵੈਰ ਕੱਢ ਰਹੀ ਹੈ।

Leave a Reply

error: Content is protected !!