ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਪੁਲੀਸ ਮੁਖੀ ਵੀਡੀਉ ਕਾਨਫਰੰਸ ਰਾਹੀਂ ਗਲਬਾਤ ਕਰਿਆ ਕਰਨਗੇ-ਸਤਨਾਮ ਸਿੰਘ ਚਾਹਲ

ਚੌਡੀਗੜ – ਹੁਣ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਪੁਲੀਸ ਮੁਖੀ ਵੀਡੀਉ ਕਾਨਫਰੰਸ ਰਾਹੀਂ ਗਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।ਇਸ ਗਲ ਦੀ ਜਾਣਕਾਰੀ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ(ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਐਨ.ਆਰ.ਆਈ ਮਾਮਲਿਆਂ ਬਾਰੇ ਪੁਲੀਸ ਮੁਖੀ ਸ਼੍ਰੀ ਪਰਵੀਨ ਕੁਮਾਰ ਸਿਨਹਾ ਆਈ.ਪੀ.ਐਸ ਨਾਲ ਕੀਤੀ ਗਈ ਇਕ ਮੀਟੰਗ ਤੋਂ ਬਾਅਦ ਜਾਰੀ ਕੀਤੇ ਇਕ ਪਰੈਸ ਨੋਟ ਰਾਹੀਂ ਕੀਤਾ।ਸ: ਚਾਹਲ ਨੇ ਦਸਿਆ ਕਿ ਮੀਟਿੰਗ ਦੌਰਾਨ ਵੱਖ ਵੱਖ ਦੇਸ਼ਾਂ ਵਿਚ ਰਹਿਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਪੇਸ਼ ਆਰੀਆਂ ਸਾਰੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ।ਸ: ਚਾਹਲ ਨੇ ਮੀਟਿੰਗ ਦੌਰਾਨ ਇਹ ਮੱਦਾ ਚੁਕਿਆਂ ਕਿ ਪੀੜਤ ਪਰਵਾਸੀ ਪੰਜਾਬੀਆਂ ਆਪੋ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ ਵਾਰ ਪੰਜਾਬ ਨਹੀਂ ਆ ਸਕਦੇ।ਇਸ ਲਈ ਉਹਨਾਂ ਦੇ ਆਪੋ ਆਪਣੇ ਘਰਾਂ ਵਿਚ ਬੈਠ ਕੇ ਹੀ ਵੀਡੀਉ ਕਾਂਨਫਰਾਂਸ ਰਾਹੀਂ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਲਭਿਆ ਜਾਣਾ ਚਾਹੀਦਾ ਹੈ।ਉਹਨਾਂ ਕਿਹਾ ਪੰਜਾਬ ਦੇ ਸਰਬਪੱਖੀ ਵਿਕਾਸ ਵਿਚ ਪਰਵਾਸੀ ਪੰਜਾਬੀਆਂ ਦਾ ਬਹੁਤ ਵਡਾ ਯੋਗਦਾਨ ਹੈ ਇਸ ਲਈ ਉਹਨਾਂ ਦੇ ਇਸ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਸ: ਚਾਹਲ ਨੇ ਮੀਟਿੰਗ ਦੌਰਾਨ ਹੇਠਲੇ ਪੱਧਰ ਦੇ ਪੁਲੀਸ ਕਰਮਚਾਰੀਆਂ ਵਲੋਂ ਪੰਜਾਬ ਆਏ ਪਰਵਾਸੀ ਪੰਜਾਬੀਆਂ ਨਾਲ ਕੀਤੇ ਜਾ ਰਹੇ ਭੈੜੇ ਵਰਤਾਉ ਸਬੰਧੀ ਮਾਮਲਾ ਵੀ ਪੁਲੀਸ ਮੁਖ ਮੁਖੀ ਦੇ ਧਿਆਨ ਵਿਚ ਲਿਆਂਦਾ।ਮੀਟਿੰਗ ਵਿਚ ਪੁਲੀਸ ਮੁਖੀ ਨੇ ਭਰੋਸਾ ਦਿਵਾਇਆ ਕਿ ਉਹਨਾਂ ਦੇ ਕਾਰਜਕਾਲ ਦੇ ਸਮੇਂ ਪਰਵਾਸੀ ਪੰਜਾਬੀਆਂ ਨਾਲ ਕੀਤੀ ਜਾ ਰਹੀਆਂ ਵਧੀਕਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ

Leave a Reply