ਪਟਿਆਲਾ ’ਚ ਨੌਜਵਾਨ ਦਾ ਕਤਲ

ਪਟਿਆਲਾ : ਸ਼ਹਿਰ ਦੀ ਸਰਹਿੰਦ ਰੋਡ ’ਤੇ ਬੀਤੇ ਦਿਨੀਂ ਇਕ ਨੌਜਵਾਨ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਪਛਾਣ ਦੀਪਕ ਮੱਟੂ ਵਾਸੀ ਮੋਰਿੰਡਾ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸ. ਪ੍ਰਦੀਪ ਸਿੰਘ ਬਾਜਵਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ। ਇੰਸ. ਪ੍ਰਦੀਪ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਹ ਕਤਲ ਹੋਇਆ ਹੈ। ਸਾਰਾ ਕੁਝ ਜਾਂਚ ਤੋਂ ਬਾਅਦ ਸਪੱਸ਼ਟ ਹੋਵੇਗਾ।

ਦੂਜੇ ਪਾਸੇ ਰਾਜਿੰਦਰਾ ਹਸਪਤਾਲ ’ਚ ਮੌਜੂਦ ਦੀਪਕ ਦੇ ਦੋਸਤ ਸਾਗਰ ਨੇ ਦੱਸਿਆ ਕਿ ਉਹ ਅਤੇ ਦੀਪਕ ਮੱਟੂ ਪੇਂਟਰ ਦਾ ਕੰਮ ਕਰਦੇ ਸਨ। ਕਿਸੇ ਕੰਮ ਲਈ ਦੋਵੇਂ ਅੱਜ ਪਟਿਆਲਾ ਆਏ ਅਤੇ ਸਰਹਿੰਦ ਰੋਡ ’ਤੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਦੇ ਸਾਹਮਣੇ ਪੈਟਰੋਲ ਪੰਪ ਕੋਲ ਮਨੀ ਨਾਂ ਦੇ ਇਕ ਨੌਜਵਾਨ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਮਨੀ ਦੀਪਕ ਦੇ ਕਿਰਚ ਮਾਰ ਕੇ ਫਰਾਰ ਹੋ ਗਿਆ। ਉਸ ਨੇ ਦੀਪਕ ਨੂੰ ਕਿਸੇ ਦੀ ਮਦਦ ਨਾਲ ਰਾਜਿੰਦਰਾ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਗਰ ਨੇ ਦੱਸਿਆ ਕਿ ਹਮਲਾ ਕਿਉਂ ਕੀਤਾ ਗਿਆ, ਇਸ ਬਾਰੇ ਕੁਝ ਨਹੀਂ ਪਤਾ ਤੇ ਫਿਲਹਾਲ ਦੀਪਕ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।

Leave a Reply

error: Content is protected !!