ਲੁਧਿਆਣਾ ਪੁਲਸ ਵੱਲੋਂ ਪੁਨੀਤ ਬੈਂਸ ਗਿਰੋਹ ਦੇ 2 ਮੈਂਬਰ ਹਥਿਆਰਾਂ ਸਮੇਤ ਕਾਬੂ

ਲੁਧਿਆਣਾ:  ਲੁਧਿਆਣਾ ਪੁਲਸ ਦੇ ਸੀ. ਆਈ. ਏ. ਸਟਾਫ਼ ਨੇ ਗੈਂਗਸਟਰ ਪੁਨੀਤ ਬੈਂਸ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ ਦੇ 2 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਹੋਏ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਖ਼ਬਰ ਦੇ ਆਧਾਰ ‘ਤੇ ਮੁਲਜ਼ਮ ਮੇਜਰ ਸਿੰਘ ਉਰਫ਼ ਮੇਜਰ ਸਿੱਧੂ ਨੂੰ ਲਾਡੋਵਾਲ ਇਲਾਕੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਇਕ ਪਿਸਤੌਲ 32 ਬੋਰ ਅਤੇ ਇਕ ਟਰਾਲੀ ਬਰਾਮਦ ਕੀਤੀ ਗਈ।

ਪੁੱਛਗਿੱਛ ਦੌਰਾਨ ਪੁਲਸ ਨੇ ਪੁਨੀਤ ਬੈਂਸ ਗਿਰੋਹ ਦੇ ਸੋਨੂੰ ਸਾਹਨੀ ਨੂੰ ਪਿਸਤੌਲ 32 ਬੋਰ ਦੇਸੀ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ-1 ਦੀ ਪੁਲਸ ਨੇ ਬੀਤੇ ਦਿਨੀਂ ਲੁਧਿਆਣਾ ਦੇ ਕਿਤਾਬ ਬਾਜ਼ਾਰ ਨੇੜੇ ਇਕ ਨਿੱਜੀ ਹੋਟਲ ‘ਚ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਮੋਟਰ ਸਾਈਕਲ, ਇੱਕ ਐਕਟਿਵਾ, ਇੱਕ ਕਾਰ ਅਤੇ ਇੱਕ 32 ਬੋਰ ਦਾ ਪਿਸਤੌਲ ਅਤੇ 2 ਕਾਰਤੂਸ ਬਰਾਮਦ ਹੋਏ ਹਨ।

Leave a Reply