ਵੱਡੀ ਖ਼ਬਰ : ਪੰਜਾਬ ‘ਚ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੈਟਰੋਲ ਅਤੇ ਡੀਜ਼ਲ ‘ਤੇ ਪ੍ਰਤੀ ਲਿਟਰ 90 ਪੈਸੇ ਸੈੱਸ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਕਰੀਬ 1 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਜਾਵੇਗਾ।
ਕੈਬਨਿਟ ‘ਚ ਸਿੰਗਾਪੁਰ ਜਾਣ ਵਾਲੇ ਅਧਿਆਪਕਾਂ ਸਮੇਤ 100 ਸਕੂਲ ਆਫ ਐਮੀਨੈਂਸ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਵੀਂ ਇਲੈਕਟ੍ਰਿਕ ਵਾਹਨ ਪਾਲਿਸੀ ਅਤੇ ਨਵੀਂ ਉਦਯੋਗਿਕ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ‘ਚ ਫ਼ੈਸਲਾ ਲਿਆ ਗਿਆ ਕਿ ਬਾਸਮਤੀ ਬੀਜਣ ਵਾਲਿਆਂ ਨੂੰ ਮੰਡੀ ਫ਼ੀਸ ਤੋਂ ਛੋਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਲਿਆਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ।