ਰੋਪੜ/ਕੈਨੇਡਾ: ਕੈਨੇਡਾ ਤੋਂ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਇਥੇ ਰੋਜ਼ੀ-ਰੋਟੀ ਦੀ ਭਾਲ ਲਈ ਪੰਜਾਬ ਦੇ ਰੋਪੜ ਤੋਂ ਗਏ ਇਕ ਵਿਅਕਤੀ ਦੀ ਦਿਲਾ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋਕਿ ਰੋਪੜ ਦੇ ਪਿੰਡ ਹੁਸੈਨਪੁਰ ਦਾ ਰਹਿਣ ਵਾਲਾ ਸੀ। ਉਕਤ ਵਿਅਕਤੀ ਦੇ ਦੋ ਬੱਚੇ ਹਨ।
ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿਵੇਂ ਹੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।
Related