ਬੇਅਦਬੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਘੇਰੀ ‘ਆਪ’

ਜਲੰਧਰ: ਜਲੰਧਰ ਵਿੱਚ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਲਈ ਪੁੱਜੇ ਅਸ਼ਵਨੀ ਸ਼ਰਮਾ ਨੇ ਬਹਿਬਲ ਕਲਾਂ ਮੋਰਚੇ ਵੱਲੋਂ ਮੁੱਖ ਮਾਰਗ ਜਾਮ ਕਰਨ ਬਾਰੇ ਕਿਹਾ ਕਿ ਭਾਜਪਾ ਦਾ ਸਿੱਧਾ ਸਟੈਂਡ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਫੜਿਆ ਜਾਵੇ। ਸੱਤਾ ‘ਚ ਆਉਣ ਤੋਂ ਪਹਿਲਾਂ ਮਾਨ ਸਰਕਾਰ ਨੇ ਕਿਹਾ ਸੀ ਕਿ ਕੁਝ ਦਿਨਾਂ ‘ਚ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਪਰ ਕਾਫ਼ੀ ਸਮਾਂ ਹੋ ਗਿਆ ਹੈ ਅਤੇ ਸਰਕਾਰ ਦੋਸ਼ੀਆਂ ਨੂੰ ਫੜਨ ‘ਚ ਅਸਫ਼ਲ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੇ ਅਜੇ ਤੱਕ ਆਪਣੀ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ ਇਸੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੈਂ ਇਸ ‘ਤੇ ਅਜੇ ਕੁਝ ਨਹੀਂ ਕਹਿਣਾ ਚਾਹੁੰਦਾ। ਮੈਂ ਤਾਂ ਆਪਣੀ ਜਾਇਦਾਦ ਦਾ ਵੇਰਵਾ ਦੇ ਦਿੱਤਾ ਸੀ।

ਬੰਦੀ ਸਿੱਖਾਂ ਬਾਰੇ ਉਨ੍ਹਾਂ ਕਿਹਾ ਕਿ ਕਈ ਕੇਸ ਕਾਨੂੰਨੀ ਹੁੰਦੇ ਹਨ ਅਤੇ ਕਈ ਬੰਦੀ ਸਿੱਖਾਂ ਨੂੰ ਰਿਹਾਅ ਵੀ ਕੀਤਾ ਗਿਆ, ਉਨ੍ਹਾਂ ਦੀ ਸਮਾਜ ਵਿੱਚ ਚਰਚਾ ਕਿਉਂ ਨਹੀਂ ਕੀਤੀ ਜਾਂਦੀ, ਸਾਨੂੰ ਸਮਾਜ ਨੂੰ ਜੋੜਨ ਦੀ ਗੱਲ ਕਰਨੀ ਚਾਹੀਦੀ ਹੈ। ਹਿਮਾਚਲ ਦੇ ਡਿਪਟੀ ਸੀ. ਐੱਮ. ਮੁਕੇਸ਼ ਅਗਨੀਹੋਤਰੀ ਚੰਡੀਗੜ੍ਹ ‘ਤੇ ਹਿਮਾਚਲ ਦਾ ਹੱਕ ਹੈ, ਇਸ ਬਿਆਨ ਨੂੰ ਲੈ ਕੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਚੰਡੀਗੜ੍ਹ ਦੇ ਮਾਮਲੇ ‘ਤੇ ਆਪਣਾ ਸਟੈਂਡ ਸਾਫ਼ ਕਰ ਚੁੱਕੀ ਹੈ ਅਤੇ ਪਾਣੀਆਂ ਦੇ ਮੁੱਦੇ ‘ਤੇ ਅਸੀਂ ਆਪਣੀ ਵਰਕਿੰਗ ਕਮੇਟੀ ‘ਚ ਇਸ ਨੂੰ ਪਾਸ ਕਰਦੇ ਹਾਂ ਅਤੇ ਇਹ ਇਕ ਡਾਕਿਊਮੈਂਟ ਹੈ, ਜੋਕਿ ਪਾਰਟੀ ਕੋਲ ਸਥਾਈ ਰਹਿੰਦਾ ਹੈ। ਜਦੋਂ ਭਾਜਪਾ ਬਣੀ ਸੀ, ਉਸ ਵਿੱਚ ਲਿਖਿਆ ਸੀ ਕਿ ਧਾਰਾ 370 ਹਟਾਈ ਜਾਵੇਗੀ, ਰਾਮ ਮੰਦਰ ਬਣੇਗਾ। ਇਸੇ ਤਰ੍ਹਾਂ ਭਾਜਪਾ ਦਾ ਮੰਨਣਾ ਹੈ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਅਤੇ ਪਾਣੀਆਂ ‘ਤੇ ਵੀ ਪੰਜਾਬ ਦਾ ਹੱਕ ਹੈ। ਜਲੰਧਰ ਦੀ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਆਪਣੀ ਰਣਨੀਤੀ ਪਹਿਲਾਂ ਤੋਂ ਨਹੀਂ ਦੱਸਦੀ।

Leave a Reply