6 ਸਾਲਾ ਬੱਚੇ ਦਾ ਅਗਵਾ ਮਗਰੋਂ ਕਤਲ; ਮੰਗੀ ਸੀ 4 ਕਰੋੜ ਦੀ ਫਿਰੌਤੀ, ਕੁਝ ਹੀ ਘੰਟੇ ਬਾਅਦ ਮਿਲੀ ਮਾਸੂਮ ਦੀ ਲਾਸ਼
ਇੰਦੌਰ: ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਦੇ ਮਹੂ ‘ਚ ਕਾਂਗਰਸ ਨੇਤਾ ਦੇ ਭਤੀਜੇ ਦਾ ਅਗਵਾ ਕਰ ਕੇ ਕਤਲ ਕਰ ਦਿੱਤਾ ਗਿਆ। 6 ਸਾਲ ਦਾ ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਮੁਲਜ਼ਮਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਕੇ 4 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਪੁਲਸ ਨੂੰ ਐਤਵਾਰ ਦੇਰ ਰਾਤ ਚੋਰਲ ਇਲਾਕੇ ਦੇ ਜੰਗਲ ‘ਚੋਂ ਬੱਚੇ ਦੀ ਲਾਸ਼ ਮਿਲੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਦੌਰਾਨ ਪੁਲਸ ਵੱਲੋਂ ਬੱਚੇ ਦੀ ਭਾਲ ਜਾਰੀ ਰੱਖੀ ਗਈ ਪਰ ਦੇਰ ਰਾਤ ਪਤਾ ਲੱਗਾ ਕਿ ਬੱਚੇ ਦੀ ਲਾਸ਼ ਚੋਰਲ ਇਲਾਕੇ ਦੇ ਪਿੰਡ ਸੰਦਲ ਮੈਂਡਲ ਵਿਚ ਇਕ ਪੁਲੀ ਹੇਠ ਪਈ ਸੀ। ਸੂਚਨਾ ਮਿਲਦੇ ਹੀ ਪੁਲਸ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਪੁਲਸ ਨੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਹੈ। ਬੱਚੇ ਦਾ ਪੋਸਟਮਾਰਟਮ ਮਹੂ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਜਾ ਰਿਹਾ ਹੈ।