ਸਿਮਰਜੀਤ ਬੈਂਸ 10 ਫਰਵਰੀ ਨੂੰ ਜੇਲ੍ਹ ‘ਚੋਂ ਹੋਣਗੇ ਰਿਹਾਅ, ਜਬਰ-ਜ਼ਿਨਾਹ ਦੇ ਮਾਮਲੇ ‘ਚ ਮਿਲ ਚੁੱਕੀ ਹੈ ਜ਼ਮਾਨਤ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਬਾਅਦ ਹੁਣ ਸਿਮਰਜੀਤ ਸਿੰਘ ਬੈਂਸ ਨੂੰ 10 ਫਰਵਰੀ ਨੂੰ ਬਰਨਾਲਾ ਦੀ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੀ ਰਿਹਾਈ ਦੀ ਖ਼ਬਰ ਫੇਸਬੁੱਕ ‘ਤੇ ਪਾਈ ਪੋਸਟ ਰਾਹੀਂ ਦਿੱਤੀ ਗਈ ਹੈ। ਫੇਸਬੁੱਕ ਪੋਸਟ ‘ਚ ਲਿਖਿਆ ਗਿਆ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਦੁਪਹਿਰ 12 ਵਜੇ ਜੇਲ੍ਹ ‘ਚੋਂ ਰਿਹਾਅ ਹੋ ਜਾਣਗੇ।

ਦੱਸਣਯੋਗ ਹੈ ਕਿ ਫਰਵਰੀ, 2022 ਨੂੰ ਸਿਮਰਜੀਤ ਸਿੰਘ ਬੈਂਸ ਨੂੰ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

Leave a Reply