ਚੰਡੀਗੜ੍ਹ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ
ਮੋਹਾਲੀ : ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਹਾਲਾਤ ਉਸ ਵੇਲੇ ਤਣਾਅ ਪੂਰਨ ਬਣ ਗਏ, ਜਦੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਹੋ ਗਈ। ਪਹਿਲਾਂ ਤਾਂ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਹੀਂ ਰੁਕੇ ਤਾਂ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਉਨ੍ਹਾਂ ‘ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ। ਗੁੱਸੇ ‘ਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਸ ਦੀਆਂ ਗੱਡੀਆਂ ਵੀ ਭੰਨ ਦਿੱਤੀਆਂ ਗਈਆਂ।
ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਬੈਰੀਕੇਡਿੰਗ ਤੋੜ ਕੇ ਅੱਗੇ ਨਿਕਲਣ ਲੱਗੇ ਤਾਂ ਪੁਲਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕਰ ਦਿੱਤਾ। ਦੱਸਣਯੋਗ ਹੈ ਕਿ ਬੀਤੀ 7 ਜਨਵਰੀ ਤੋਂ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਾਇਆ ਗਿਆ ਹੈ।