ਗੁਰਮੀਤ ਰਾਮ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ ‘ਤੇ ਹਾਈਕੋਰਟ ਦਾ ਆਇਆ ਫ਼ੈਸਲਾ

High-Court

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਹਰਿਆਣਾ ਤੋਂ ਇਲਾਵਾ ਪੰਜਾਬ, ਕੇਂਦਰ ਸਰਕਾਰ ਅਤੇ ਰਾਮ ਰਹੀਮ ਸਮੇਤ ਰੋਹਤਕ ਜੇਲ੍ਹ ਅਥਾਰਟੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਜੀ. ਪੀ. ਸੀ. ਦੇ ਵਕੀਲ ਪ੍ਰੇਮ ਸਿੰਘ ਹੁੰਦਲ ਨੇ ਦੱਸਿਆ ਕਿ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਇੰਨੇ ਵੱਡੇ ਅਪਰਾਧੀ ਨੂੰ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਇਸ ਨਾਲ ਪੰਜਾਬ ‘ਚ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਹੈ।

ਜਿਸ ‘ਤੇ ਕਤਲ ਅਤੇ ਜਬਰ-ਜ਼ਿਨਾਹ ਵਰਗੇ ਗੰਭੀਰ ਮਾਮਲੇ ਚੱਲ ਰਹੇ ਹੋਣ, ਉਸ ਨੂੰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ। ਸਿਰਫ ਇੰਨਾ ਹੀ ਨਹੀਂ, ਪੰਜਾਬ ‘ਚ ਬੇਅਦਬੀ ਕਰਵਾਉਣ ‘ਚ ਵੀ ਰਾਮ ਰਹੀਮ ਦੀ ਭੂਮਿਕਾ ਰਹੀ ਹੈ। ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਕਾਰਨ ਸਿੱਖਾਂ ‘ਚ ਭਾਰੀ ਰੋਸ ਹੈ। ਇਸ ਲਈ ਐੱਸ. ਜੀ. ਪੀ. ਸੀ. ਵੱਲੋਂ ਹਾਈਕੋਰਟ ‘ਚ ਪਟੀਸ਼ਨ ਪਾਈ ਗਈ ਹੈ।

Leave a Reply

error: Content is protected !!