12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਰੋਲ ਨੰਬਰ ਜਾਰੀ
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ (Admit Card) ਇੰਟਰਨੈਟ ‘ਤੇ ਅਪਲੋਡ ਕੀਤੇ ਜਾ ਚੁੱਕੇ ਹਨ। ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ (Admit Card) ਬੋਰਡ ਦੀ ਵੈੱਬ ਸਾਈਟ www.pseb.ac.in ਤੋਂ ਡਾਉੂਨਲੋਡ ਕਰ ਸਕਦੇ ਹਨ। ਰੈਗੁਲਰ/ ਓਪਨ ਸਕੂਲ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗਇੰਨ-ਆਈ-ਡੀ ਤੇ ਅਪਲੋਡ ਕੀਤੇ ਜਾਣਗੇ। ਸਬੰਧਤ ਪ੍ਰੀਖਿਆਰਥੀ ਰੋਲ ਨੰਬਰ ਲੈਣ ਲਈ ਆਪੋ ਆਪਣੇ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।