ਪੁਲਿਸ ਦੀ ਓਹੀ ਪੁਰਾਣੀ ਕਹਾਣੀ

ਚੰਡੀਗੜ੍ਹ: ਚੰਡੀਗੜ੍ਹ ’ਚ ਦਰਜ ਕੇਸ ਮੁਤਾਬਕ ਪੁਲਿਸ ਦਾ ਦਾਅਵਾ ਹੈ ਕਿ ਖ਼ਾਲਿਸਤਾਨ ਪੱਖੀ ਨਾਅਰੇ ਲਗਾ ਰਹੇ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਨਾਲ ਹਿੰਸਕ ਝੜਪਾਂ ਦੌਰਾਨ ਅੱਥਰੂ ਗੈਸ ਦੇ ਗੋਲੇ ਅਤੇ ਉਸ ਦੇ ਕਾਰਤੂਸ ਖੋਹ ਲਏ ਅਤੇ ਪੁਲੀਸ ਮੁਲਾਜ਼ਮਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਚੰਡੀਗੜ੍ਹ ਪੁਲੀਸ ਨੇ ਦੇਰ ਰਾਤ ਐੱਫਆਈਆਰ ਦਰਜ ਕੀਤੀ, ਜਿਸ ਵਿੱਚ 30 ਪੁਲੀਸ ਕਰਮਚਾਰੀ ਜ਼ਖਮੀ ਹੋਏ ਅਤੇ ਕਈ ਪੁਲੀਸ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਇਹ ਘਟਨਾ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਸੈਕਟਰ 52-53 ‘ਚ ਉਸ ਸਮੇਂ ਵਾਪਰੀ ਜਦੋਂ ਪ੍ਰਦਰਸ਼ਨਕਾਰੀਆਂ ਨੇ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਐੱਫਆਈਆਰ ਵਿੱਚ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕੌਮੀ ਇਨਸਾਫ ਮੋਰਚਾ ਨਾਲ ਜੁੜੇ ਸੱਤ ਵਿਅਕਤੀਆਂ ਦੇ ਨਾਮ ਦਰਜ ਕੀਤੇ ਹਨ।

Leave a Reply