ਮੇਰੇ ’ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਓਨਾ ਹੀ ਕਮਲ ਖਿੜੇਗਾ: ਮੋਦੀ

ਨਵੀਂ ਦਿੱਲੀ : ਅਡਾਨੀ ਸਮੂਹ ਨਾਲ ਜੁੜੇ ਮਾਮਲਿਆਂ ’ਤੇ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ‘ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਉੰਨਾ ਹੀ ਕਮਲ ਖਿੜੇਗਾ। ਪ੍ਰਧਾਨ ਮੰਤਰੀ ਨੇ ਇਹ ਗੱਲ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਮਤੇ ਉਪਰ ਰਾਜ ਸਭਾ ‘ਚ ਚਰਚਾ ਦਾ ਜਵਾਬ ਦਿੰਦੇ ਹੋਏ ਕਹੀ। ਪ੍ਰਧਾਨ ਮੰਤਰੀ ਨੇ ਜਿਵੇਂ ਹੀ ਜਵਾਬ ਦੇਣਾ ਸ਼ੁਰੂ ਕੀਤਾ ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰ ਮੰਚ ਦੇ ਨੇੜੇ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Leave a Reply

error: Content is protected !!