ਹਿਮਾਚਲ ਪ੍ਰਦੇਸ਼ ਤੋਂ ਹੈਰੋਇਨ ਲਿਆ ਕੇ ਵੇਚਦੇ ਸਨ ਪਤੀ-ਪਤਨੀ , ਡਰਗ ਮਨੀ ਸਣੇ ਚੜ੍ਹੇ ਪੁਲਸ ਅੜਿੱਕੇ
ਗੁਰਦਾਸਪੁਰ: ਸੀ.ਆਈ.ਏ ਸਟਾਫ਼ ਗੁਰਦਾਸਪੁਰ ਨੇ ਪਤੀ-ਪਤਨੀ ਨੂੰ ਕਾਬੂ ਕਰਕੇ ਉਨ੍ਹਾਂ ਤੋਂ 100 ਗ੍ਰਾਮ ਹੈਰੋਇਨ ਅਤੇ 1 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀ ਪਤੀ ਪਹਿਲਾਂ ਵੀ ਐੱਨ.ਡੀ.ਪੀ.ਐੱਸ ਐਕਟ ਅਧੀਨ ਗ੍ਰਿਫ਼ਤਾਰ ਹੋ ਚੁੱਕਾ ਹੈ ਅਤੇ ਹੁਣ ਜ਼ਮਾਨਤ ’ਤੇ ਸੀ। ਇਸ ਸਬੰਧੀ ਸੀ.ਆਈ.ਏ ਸਟਾਫ਼ ਗੁਰਦਾਸਪੁਰ ਦੇ ਇੰਚਾਰਜ ਕਪਿਲ ਕੌਂਸਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਸਤਨਾਮ ਸਿੰਘ ਉਰਫ਼ ਸੱਤੀ ਵਾਸੀ ਪਨਿਆੜ ਜੋ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਉਹ ਹਿਮਾਚਲ ਪ੍ਰਦੇਸ਼ ਦੇ ਕਸਬਾ ਛੰਨੀ ਬੇਲੀ ਤੋਂ ਆਪਣੀ ਸਕੂਟਰੀ ’ਤੇ ਹੈਰੋਇਨ ਲੈ ਕੇ ਆ ਰਿਹਾ ਹੈ।
ਪੁਲਸ ਅਧਿਕਾਰੀ ਦੇ ਅਨੁਸਾਰ ਪਤੀ-ਪਤਨੀ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਅਧੀਨ ਕੇਸ ਦਰ ਕਰ ਲਿਆ ਗਿਆ ਹੈ। ਮੁਲਜ਼ਮ ਸਤਨਾਮ ਸਿੰਘ ਨੇ ਸਵੀਕਾਰ ਕੀਤਾ ਕਿ ਉਸ ਦੇ ਖਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ ਐਕਟ ਅਧੀਨ ਕੇਸ ਦਰਡ ਹੈ ਅਤੇ ਉਹ ਜ਼ਮਾਨਤ ’ਤੇ ਹੈ। ਉਸ ਨੇ ਮੰਨਿਆ ਕਿ ਉਹ ਛੰਨੀ ਬੇਲੀ ਤੋਂ ਹੈਰੋਇਨ ਲਿਆ ਕੇ ਇਲਾਕੇ ਵਿੱਚ ਵੇਚਦਾ ਹੈ ਅਤੇ ਬਰਾਮਦ ਹੈਰੋਇਨ ਵੀ ਉਹ ਇਲਾਕੇ ’ਚ ਵੇਚਣ ਦੇ ਲਈ ਲਿਆਇਆ ਸੀ।