ਕਸ਼ਮੀਰ ‘ਚ ਤਾਜ਼ਾ ਬਰਫਬਾਰੀ ਨਾਲ ਹਵਾਈ, ਸੜਕ ਆਵਾਜਾਈ ਪ੍ਰਭਾਵਿਤ

ਸ਼੍ਰੀਨਗਰ- ਕਸ਼ਮੀਰ ‘ਚ ਸ਼ਨੀਵਾਰ ਨੂੰ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਹਵਾਈ ਅਤੇ ਸੜਕ ਆਵਾਜਾਈ ਪ੍ਰਭਾਵਿਤ ਹੋਈ, ਕਿਉਂਕਿ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਨੂੰ ਜ਼ਮੀਨ ਖਿਸਕਣ ਕਾਰਨ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ। ਉੱਥੇ ਹੀ ਖਰਾਬ ਵਿਜ਼ੀਬਿਲਟੀ ਕਾਰਨ ਉਡਾਣਾਂ ‘ਚ ਦੇਰੀ ਹੋਈ। ਤਾਜ਼ਾ ਬਰਫਬਾਰੀ ਦੇ ਨਤੀਜੇ ਵਜੋਂ ਵਿਜ਼ੀਬਿਲਟੀ ਘੱਟ ਹੋਣ ਕਾਰਨ ਸ਼੍ਰੀਨਗਰ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚਣ ਵਾਲੀਆਂ ਉਡਾਣਾਂ ਵਿਚ ਦੇਰੀ ਹੋਈ।

ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਇਕ ਅਧਿਕਾਰੀ ਨੇ ਕਿਹਾ ਕਿ ਵਿਜ਼ੀਬਿਲਟੀ ਪੱਧਰ ‘ਚ ਸੁਧਾਰ ਹੋਣ ਤੋਂ ਬਾਅਦ ਹੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ। ਕਸ਼ਮੀਰ ਘਾਟੀ ‘ਚ ਸਵੇਰ ਤੋਂ ਹੀ ਜ਼ਿਆਦਾਤਰ ਥਾਵਾਂ ‘ਤੇ ਬਰਫਬਾਰੀ ਹੋ ਰਹੀ ਹੈ। ਟ੍ਰੈਫਿਕ ਕੰਟਰੋਲ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ 270 ਕਿਲੋਮੀਟਰ ਲੰਬੇ ਜੰਮੂ-ਸ਼੍ਰੀਨਗਰ ਕੌਮੀ ਹਾਈਵੇਅ ‘ਤੇ ਆਵਾਜਾਈ ਬਹਾਲ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਦਿਨ ਸਮੇਂ ਵਾਹਨਾਂ ਦੀ ਆਵਾਜਾਈ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਹੈ।

Leave a Reply

error: Content is protected !!