ਅਮਰੀਕੀ ਲੜਾਕੂ ਜਹਾਜ਼ ਨੇ ਅਲਾਸਕਾ ਦੇ ਉਪਰ ਹਵਾਈ ਖੇਤਰ ’ਚ ਉੱਡ ਰਹੀ ਅਣਪਛਾਤੀ ਚੀਜ਼ ਨੂੰ ਤਬਾਹ ਕੀਤਾ

ਵਾਸ਼ਿੰਗਟਨ: ਅਮਰੀਕਾ ਦੇ ਲੜਾਕੂ ਜਹਾਜ਼ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਹੁਕਮਾਂ ‘ਤੇ ਅਲਾਸਕਾ ਦੇ ਉੱਤਰੀ ਤੱਟ ਨੇੜੇ 40,000 ਫੁੱਟ ਦੀ ਉਚਾਈ ‘ਤੇ ਉੱਡ ਰਹੀ ਛੋਟੀ ਕਾਰ ਦੇ ਆਕਾਰ ਦੀ ਵਸਤੂ ਨੂੰ ਤਬਾਹ ਕਰ ਦਿੱਤਾ। ਪੈਂਟਾਗਨ ਦੇ ਪ੍ਰੈਸ ਸਕੱਤਰ ਬ੍ਰਿਗੇਡੀਅਰ ਜਨਰਲ ਪੈਟ ਰਾਈਡਰ ਨੇ ਕਿਹਾ ਕਿ ਵਸਤੂ ਨੂੰ ਪਹਿਲੀ ਵਾਰ ਵੀਰਵਾਰ ਨੂੰ ਅਮਰੀਕੀ ਹਵਾਈ ਖੇਤਰ ਵਿੱਚ ਦੇਖਿਆ ਗਿਆ ਸੀ। ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵਸਤੂ ਕਿੱਥੋਂ ਆਈ ਹੈ।

Leave a Reply