ਬੱਸ ‘ਚ ਡਰਾਈਵਰ ਦੀ ਲਾਸ਼ ਬਰਾਮਦ

ਪਠਾਨਕੋਟ: ਪਠਾਨਕੋਟ ਬੱਸ ਸਟੈਂਡ ਉਸ ਸਮੇਂ ਦਹਿਸ਼ਤ ਮਾਹੌਲ ਬਣ ਗਿਆ, ਜਦੋਂ ਬੱਸ ਸਟੈਂਡ ‘ਤੇ ਖੜੀ ਇਕ ਪ੍ਰਾਈਵੇਟ ਬੱਸ ‘ਚ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਨੂੰ ਦੇਖਿਆ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਡਰਾਈਵਰ ਸਤਨਾਮ ਸਿੰਘ ਵਜੋਂ ਹੋਈ ਹੈ। ਜਿਸ ਨੂੰ ਲੈ ਕੇ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਮੌਕੇ ‘ਤੇ ਪਹੁੰਚੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕਿਸੇ ਵਿਅਕਤੀ ਦੀ ਲਾਸ਼ ਬੱਸ ‘ਚ ਮਿਲੀ ਹੈ। ਮੌਕੇ ‘ਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਲਾਸ਼ ਇਕ ਡਰਾਈਵਰ ਦੀ ਹੈ। ਜਿਸ ਦੇ ਬਾਅਦ ਲਾਸ਼ ਨੂੰ ਪੋਸਟਮਾਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਜਲਦ ਹੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

Leave a Reply