ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਤੋਂ ਸਿੰਗਾਪੁਰ ਭੇਜੇ ਪ੍ਰਿੰਸੀਪਲਾਂ ਦੀ ਚੋਣ ਬਾਰੇ ਜਾਣਕਾਰੀ ਮੰਗੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਸਿਖਲਾਈ ਲਈ ਸਿੰਗਾਪੁਰ ਭੇਜੇ ਗਏ ਸਕੂਲ ਪ੍ਰਿੰਸੀਪਲਾਂ ਦੀ ਚੋਣ ਬਾਰੇ ਜਾਣਕਾਰੀ ਮੰਗੀ ਹੈ। ਰਾਜਪਾਲ ਨੇ ਮੁੱਖ ਮੰਤਰੀ ਤੋਂ ਪੰਜਾਬ ਸੂਚਨਾ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਦੇ ਮੁਖੀ ਦੀ ਨਿਯੁਕਤੀ ਬਾਰੇ ਵੀ ਬਿਉਰਾ ਮੰਗਿਆ ਹੈ। ਸ੍ਰੀ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਦਾ ਜਵਾਬ 15 ਦਿਨਾਂ ’ਚ ਮੰਗਦਿਆਂ ਕਿਹਾ ਹੈ ਕਿ ਜੇਕਰ ਜਾਣਕਾਰੀ ਨਾ ਦਿੱਤੀ ਗਈ ਤਾਂ ਉਨ੍ਹਾਂ ਨੂੰ ਮਜਬੂਰਨ ਕਾਨੂੰਨੀ ਸਲਾਹ ਲੈਣੀ ਪਵੇਗੀ।

Leave a Reply

error: Content is protected !!