ਜਲੰਧਰ ਦੇ ਗੁਰਦੁਆਰਾ ਤੱਲ੍ਹਣ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ, ਮਾਨ ਸਰਕਾਰ ‘ਤੇ ਕੱਸੇ ਤੰਜ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਲੰਧਰ ਦੇ ਗੁਰਦੁਆਰਾ ਤੱਲ੍ਹਣ ਸਾਹਿਬ ਨਤਮਸਤਕ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਇਕ ਇਸ਼ਤਿਹਾਰ ਦਿੱਤਾ ਗਿਆ ਹੈ, ਜਿਸ ‘ਚ ਉਨ੍ਹਾਂ ਲਿਖਿਆ ਹੈ ਕਿ 10 ਮਹੀਨਿਆਂ ‘ਚ ਪੰਜਾਬ ‘ਚ 40000 ਕਰੋੜ ਰੁਪਏ ਦੀਆਂ ਫੈਕਟਰੀਆਂ ਲਗਾਈਆਂ ਗਈਆਂ ਹਨ ਅਤੇ ਨਾਲ ਹੀ ਢਾਈ ਲੱਖ ਬੱਚਿਆਂ ਨੂੰ ਨੌਕਰੀ ਦਿੱਤੀ ਗਈ ਹੈ।

ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਨੂੰ ਇਹੀ ਕਹਿਣਾ ਚਾਹੁੰਦੇ ਹਨ ਕਿ ਝੂਠ ਬੋਲਣ ਵਾਲਿਆਂ ਨੂੰ ਵੀ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਸਿਰਫ਼ ਝੂਠ ਬੋਲਣ ਦਾ ਸਾਢੇ 700 ਕਰੋੜ ਰੁਪਇਆ ਰੱਖਿਆ ਹੋਇਆ ਹੈ। ਜੇਕਰ ਇਹੀ ਪੈਸੇ ਇਹ ਸਰਕਾਰ ਬਜ਼ੁਰਗਾਂ ਦੀ ਪੈਨਸ਼ਨ ਲਈ ਦਿੰਦੀ ਤਾਂ ਸ਼ਾਇਦ ਚੰਗਾ ਹੁੰਦਾ ਜਦੋਂ ਤੋਂ ਇਹ ਸਰਕਾਰ ਆਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਕੁੜੀ ਨੂੰ ਸ਼ਗਨ ਸਕੀਮ ਤਹਿਤ ਸ਼ਗਨ ਨਹੀਂ ਦਿੱਤਾ ਗਿਆ।

ਉਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਇਕ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਰਾਜਪਾਲ ਕੋਈ ਸਵਾਲ ਨਹੀਂ ਕਰ ਸਕਦਾ, ਇਸ ਬਾਰੇ ਪੰਜਾਬ ਦਾ ਨਾਗਰਿਕ ਹੀ ਗੱਲ ਕਰ ਸਕਦਾ ਹੈ। ਇਸ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਕੀ ਕੇਜਰੀਵਾਲ ਪੰਜਾਬ ਦਾ ਹੈ। ਜੋ ਪੂਰੀ ਪੰਜਾਬ ਸਰਕਾਰ ਚਲਾ ਰਿਹਾ ਹੈ।

Leave a Reply