ਭਾਰਤ

ਆਮਦਨ ਕਰ ਵਿਭਾਗ ਦੇ ਬੀਬੀਸੀ ਖ਼ਿਲਾਫ਼ ਦੂਜੇ ਦਿਨ ਵੀ ਛਾਪੇ

ਨਵੀਂ ਦਿੱਲੀ: ਬੀਬੀਸੀ (ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ) ਇੰਡੀਆ ਵਿਰੁੱਧ ਆਮਦਨ ਕਰ ਵਿਭਾਗ ਨੇ ਅੱਜ ਦੂਜੇ ਦਿਨ ਵੀ ਛਾਪੇ ਜਾਰੀ ਰੱਖੇ। ਆਮਦਨ ਕਰ ਵਿਭਾਗ ਨੇ ਕਥਿਤ ਟੈਕਸ ਚੋਰੀ ਦੀ ਜਾਂਚ ਵਜੋਂ ਮੰਗਲਵਾਰ ਨੂੰ ਦਿੱਲੀ ਅਤੇ ਮੁੰਬਈ ਸਥਿਤ ਬੀਬੀਸੀ ਦਫ਼ਤਰਾਂ ਅਤੇ ਦੋ ਹੋਰ ਸਬੰਧਤ ਸਥਾਨਾਂ ‘ਤੇ ਛਾਪੇ ਮਾਰੇ ਸਨ। ਇਨ੍ਹਾਂ ਛਾਪਿਆਂ ਦੀ ਦੇਸ਼ ਭਰ ਵਿੱਚ ਵੱਖ ਵੱਖ ਸੰਗਠਨਾਂ ਤੇ ਸਿਆਸੀ ਪਾਰਟੀਆਂ ਨੇ ਨਿੰਦਾ ਕੀਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਬੀਬੀਸੀ ਨੇ ਪ੍ਰਧਾਨ ਮੰਤਰੀ ਬਾਰੇ ਦਸਤਾਵੇਜ਼ੀ ਫਿਲਮ ਬਣਾਈ ਹੈ ਤੇ ਇਸ ਕਾਰਨ ਸਰਕਾਰ ਬਦਲਾਖੋਰੀ ਦੀ ਕਾਰਵਾਈ ਕਰ ਰਹੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-