ਜਲੰਧਰ: ਕੂੜੇ ਦੇ ਢੇਰ ‘ਚੋਂ ਮਿਲਿਆ ਭਰੂਣ

ਜਲੰਧਰ: ਥਾਣਾ ਰਾਮਾ ਮੰਡੀ ਅਧੀਨ ਸੰਤੋਸ਼ੀ ਨਗਰ ਵਿਚੋਂ ਬੱਚੇ ਦਾ ਭਰੂਣ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਦਿੰਦਿਆਂ ਸੰਤੋਸ਼ੀ ਨਗਰ ਨਿਵਾਸੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸੜਕ ’ਤੇ ਦੋਸਤਾਂ ਨਾਲ ਕਿਸੇ ਕੰਮ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਵੇਖਿਆ ਕਿ ਕੂੜੇ ਦੇ ਢੇਰ ਨੇੜੇ ਲੋਕਾਂ ਦੀ ਭੀੜ ਲੱਗੀ ਹੋਈ ਸੀ। ਇਸ ਦੌਰਾਨ ਪਤਾ ਲੱਗਾ ਕਿ ਕੂੜੇ ਦੇ ਢੇਰ ’ਤੇ ਬੱਚੇ ਦਾ ਭਰੂਣ ਪਿਆ ਹੋਇਆ ਸੀ, ਜਿਸ ਨੂੰ ਲੈ ਕੇ ਉਨ੍ਹਾਂ ਸਬੰਧਤ ਥਾਣਾ ਰਾਮਾ ਮੰਡੀ ਦੀ ਪੁਲਸ ਨੂੰ ਸੂਚਨਾ ਦਿੱਤੀ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕੀਤੀ। ਸਬ-ਇੰਸਪੈਕਟਰ ਸੁਖਵੰਤ ਸਿੰਘ ਪੁਲਸ ਟੀਮ ਨਾਲ ਪੁੱਜੇ ਅਤੇ ਬੱਚੇ ਦੇ ਭਰੂਣ ਨੂੰ ਸਿਵਲ ਹਸਪਤਾਲ ਲੈ ਗਏ। ਉਨ੍ਹਾਂ ਦੱਸਿਆ ਕਿ ਕਾਜ਼ੀ ਮੰਡੀ ਤੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਥੇ ਕੂੜੇ ਦੇ ਢੇਰ ’ਤੇ ਲੜਕੇ ਦਾ ਭਰੂਣ ਪਿਆ ਹੋਇਆ ਹੈ। ਉਨ੍ਹਾਂ ਉਸ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਢਵਾ ਰਹੀ ਹੈ ਤਾਂ ਕਿ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ।

Leave a Reply