ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸਿਸੋਦੀਆ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ
ਨਵੀਂ ਦਿੱਲੀ : ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਨ ਦੇ ਕਰੀਬ ਤਿੰਨ ਮਹੀਨੇ ਬਾਅਦ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸਬੰਧ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬੁਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿਸੋਦੀਆ ਨੂੰ ਐਤਵਾਰ ਨੂੰ ਪੁੱਛ ਪੜਤਾਲ ਲਈ ਬੁਲਾਇਆ ਗਿਆ ਹੈ। ਚਾਰਜਸ਼ੀਟ ‘ਚ ਮੁਲਜ਼ਮ ਨਹੀਂ ਬਣਾਇਆ ਗਿਆ ਹੈ।