ਫੀਚਰਜ਼ਫ਼ੁਟਕਲ

ਸੰਗਰੂਰ ’ਚ ਬਸ ਤੇ ਪਿਕਅਪ ਦੀ ਟੱਕਰ ’ਚ 4 ਮੌਤਾਂ, ਕਾਲੀ ਮਾਤਾ ਮੰਦਰ ਦੇ ਦਰਸ਼ਨ ਕਰਕੇ ਪਰਤ ਰਹੇ ਸੀ ਸ਼ਰਧਾਲੂ

ਸੰਗਰੂਰ : ਸੰਗਰੂਰ ’ਚ ਪੀ. ਆਰ. ਟੀ. ਸੀ. ਬੱਸ ਅਤੇ ਪਿਕਅਪ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 12 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਤਿੰਨ ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਪਿਕਅਪ ਸਵਾਰ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਹਾਦਸਾ ਸੁਨਾਮ ਵਿਚ ਸੰਗਰੂਰ-ਪਟਿਆਲਾ ਕੌਮੀ ਮਾਰਗ ’ਤੇ ਪਿੰਡ ਕਲੌਦੀ ਬੱਸ ਸਟੈਂਡ ਨੇੜੇ ਵਾਪਰਿਆ। ਹਾਦਸੇ ਦਾ ਕਾਰਣ ਧੁੰਦ ਦੱਸੀ ਜਾ ਰਹੀ ਹੈ। ਨੇੜਲੇ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ।

ਜ਼ਖਮੀਆਂ ਮੁਤਾਬਕ ਉਹ ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਰ ਵਿਚ ਪੂਜਾ ਕਰਨ ਤੋਂ ਬਾਅਦ ਵਾਪਸ ਪਰਤ ਹੇ ਸਨ। ਜਦਕਿ ਸਵਾਰੀਆਂਨੂੰ ਲੈਣ ਲਈ ਬੱਸ ਸਟੈਂਡ ’ਤੇ ਪੀ. ਆਰ. ਟੀ. ਸੀ. ਬੱਸ ਰੁਕੀ ਤਾਂ ਉਨ੍ਹਾਂ ਦੀ ਪਿਕਅਪ ਬੱਸ ਨਾਲ ਟਕਰਾ ਗਈ। ਉਸ ਤੋਂ ਬਾਅਦ ਸੜਕ ’ਤੇ ਭਾਜੜ ਪੈ ਗਈ। ਲੋਕਾਂ ਨੇ ਉਨ੍ਹਾਂ ਨੂੰ ਪਿਕਅਪ ’ਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਸੰਗਰੂਰ ਦੀ ਐੱਸ. ਡੀ. ਐੱਮ. ਨਵਰੀਤ ਕੌਰ ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ। ਸਾਰੇ ਮ੍ਰਿਤਕਪਿੰਡ ਬਧਨੀ ਕਾਲਾਂ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-