ਭਾਰਤ ਦੀ ਵਧ ਰਹੀ ਆਬਾਦੀ ‘ਟਾਈਮ ਬੰਬ’: ਤੋਗੜੀਆ
ਰਾਏਪੁਰ: ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਦੇ ਸਾਬਕਾ ਆਗੂ ਪ੍ਰਵੀਨ ਤੋਗੜੀਆ ਨੇ ਅੱਜ ਦੇਸ਼ ਦੀ ਵਧ ਰਹੀ ਆਬਾਦੀ ਨੂੰ ‘ਟਾਈਮ ਬੰਬ’ ਕਰਾਰ ਦਿੰਦਿਆਂ ਇਸ ਨੂੰ ਵਿਸਫੋਟ ਹੋਣ ਤੋਂ ਰੋਕਣ ਅਤੇ ਇਸ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਕਾਨੂੰਨ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਗਲੇ ਸਾਲ ਹੋਣ ਵਾਲੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਆਬਾਦੀ ’ਤੇ ਕਾਬੂ ਪਾਉਣ ਅਤੇ ਯੂਨੀਫਾਰਮ ਸਿਵਲ ਕੋਡ ਲਈ ਕਾਨੂੰਨ ਲੈ ਕੇ ਆਉਣਗੇ।