ਦੁਨੀਆ ਦੀ ਕੋਈ ਵੀ ਤਾਕਤ ਖ਼ਾਲਿਸਤਾਨ ਬਣਨ ਤੋਂ ਰੋਕ ਨਹੀਂ ਸਕਦੀ : ਭਾਈ ਅੰਮਿ੍ਤਪਾਲ ਸਿੰਘ

ਬਾਘਾਪੁਰਾਣਾ: ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਦੇ ਜੱਦੀ ਪਿੰਡ ਬੁੱਧ ਸਿੰਘ ਵਾਲਾ ਵਿਖੇ ਸ਼ਹੀਦ ਭਾਈ ਦੀਪ ਸਿੱਧੂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ‘ਚ ਬਣਾਏ ਗਏ ਸੁੰਦਰ ਗੇਟ ਦਾ ਉਦਘਾਟਨ ਕੀਤਾ ਅਤੇ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ।

ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਭਾਈ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਵੱਲੋਂ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਭਾਈ ਗੁਰਜੰਟ ਸਿੰਘ ਨੇ ਪੂਰਾ ਯੋਗਦਾਨ ਪਾਇਆ। ਇਹੋ ਸੋਚ ਸ਼ਹੀਦ ਸੰਦੀਪ ਸਿੰਘ ਸਿੱਧੂ ਦੀ ਵੀ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਜਿਨ੍ਹਾਂ ਮਰਚੀ ਜ਼ੋਰ ਲਗਾ ਦੇਣ ਪਰ ਖ਼ਾਲਸੇ ਦਾ ਅਸਲੀ ਘਰ ਖ਼ਾਲਿਸਤਾਨ ਬਣ ਕੇ ਰਹੇਗਾ। ਇਸ ਮੌਕੇ ਭਾਰੀ ਗਿਣਤੀ ‘ਚ ਸਿੱਖ ਸੰਗਤਾਂ ਨੇ ਹਾਜ਼ਰੀ ਲਵਾਈ ‘ਤੇ ਭਾਈ ਅੰਮਿ੍ਤਪਾਲ ਦੀ ਸੋਚ ਦੀ ਹਮਾਇਤ ਕੀਤੀ। ਇਸ ਮੌਕੇ ਭਾਰੀ ਗਿਣਤੀ ‘ਚ ਸਿੱਖ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਲੈ ਕੇ ਅੰਮਿ੍ਤਪਾਨ ਕੀਤਾ।

Leave a Reply