ਪੰਜਾਬਫੀਚਰਜ਼

ਪੰਜਾਬ ਸਰਕਾਰ ਇਸ ਤਾਰੀਖ਼ ਨੂੰ ਪੇਸ਼ ਕਰੇਗੀ Full ਬਜਟ

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਵੱਲੋਂ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਜਾਵੇਗਾ ਅਤੇ 10 ਮਾਰਚ ਨੂੰ ਸਰਕਾਰ ਆਪਣਾ ਫੁੱਲ ਬਜਟ ਪੇਸ਼ ਕਰੇਗੀ। ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 3 ਮਾਰਚ ਨੂੰ ਬਜਟ ਸੈਸ਼ਨ ਸ਼ੁਰੂ ਹੋ ਜਾਵੇਗਾ ਅਤੇ ਇਸ ਦਿਨ ਮਾਣਯੋਗ ਰਾਜਪਾਲ ਦਾ ਭਾਸ਼ਣ ਹੋਵੇਗਾ। 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਹੋਵੇਗੀ। 7 ਮਾਰਚ ਨੂੰ ਨਾਨ-ਆਫ਼ੀਸ਼ੀਅਲ ਕੰਮ ਕੀਤੇ ਜਾਣਗੇ। 8 ਮਾਰਚ ਨੂੰ ਹੋਲੀ ਦੀ ਛੁੱਟੀ ਹੋਵੇਗੀ।

9 ਮਾਰਚ ਨੂੰ ਬਿਜ਼ਨੈੱਸ ਲੈਜਿਸਲੇਟਿਵ ਕੰਮ ਕੀਤੇ ਜਾਣਗੇ। 10 ਮਾਰਚ ਨੂੰ ਸਰਕਾਰ ਆਪਣਾ ਫੁੱਲ ਬਜਟ ਵਿਧਾਨ ਸਭਾ ‘ਚ ਪੇਸ਼ ਕਰੇਗੀ। 11 ਮਾਰਚ ਨੂੰ ਬਜਟ ‘ਤੇ ਬਹਿਸ ਹੋਵੇਗੀ ਅਤੇ ਹਰ ਪਾਰਟੀ ਦੇ ਆਗੂਆਂ ਨੂੰ ਬੋਲਣ ਦਾ ਮੌਕਾ ਮਿਲੇਗਾ। ਇਸ ਤੋਂ ਬਾਅਦ ਵਿਧਾਨ ਸਭਾ ਨੂੰ ਆਰਜ਼ੀ ਤੌਰ ‘ਤੇ ਮੁਲਤਵੀ ਕਰ ਦਿੱਤਾ ਜਾਵੇਗਾ। 15, 16 ਅਤੇ 17 ਮਾਰਚ ਅਤੇ 19-20 ਮਾਰਚ ਨੂੰ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਣਗੇ। ਇਸ ਤੋਂ ਬਾਅਦ 22 ਮਾਰਚ ਨੂੰ ਮੁੜ ਬਜਟ ਸੈਸ਼ਨ ਹੋਵੇਗਾ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਹੋਵੇਗੀ ਅਤੇ 24 ਮਾਰਚ ਨੂੰ ਪੂਰਾ ਦਿਨ ਵਿਧਾਇਕਾਂ ਦੇ ਸਵਾਲ-ਜਵਾਬ ਅਤੇ ਹੋਰ ਕੰਮ-ਕਾਰ ਹੋਣਗੇ।

ਜਾਣੋ ਕੈਬਨਿਟ ਦੇ ਹੋਰ ਫ਼ੈਸਲੇ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ‘ਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਦੀ ਗਿਣਤੀ 14,417 ਬਣਦੀ ਹੈ। ਇਸ ਤੋਂ ਇਲਾਵਾ ਫੂਡ ਗਰੇਨ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ‘ਚ ਲਾਗੂ ਕੀਤਾ ਜਾਵੇਗਾ। ਝੁੱਗੀਆਂ-ਝੌਂਪੜੀਆਂ ਅਤੇ ਕੱਚੇ ਘਰਾਂ ਵਾਲਿਆਂ ਨੂੰ ਪੱਕੇ ਘਰ ਦਿੱਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ‘ਚ ਹਰ ਵਿਅਕਤੀ ਕੋਲ ਆਪਣਾ ਘਰ ਹੋਣਾ ਚਾਹੀਦਾ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-