ਜਲੰਧਰ ਨੈਸ਼ਨਲ ਹਾਈਵੇ ਤੋਂ ਲੰਘਣ ਵਾਲਿਆਂ ਲਈ ਵੱਡੀ ਖ਼ਬਰ

ਜਲੰਧਰ: ਜਲੰਧਰ ਪੀ.ਏ.ਪੀ ਚੌਂਕ ‘ਤੇ ਅੱਜ ਵਾਲਮੀਕਿ ਸਮਾਜ, ਸਫ਼ਾਈ ਕਰਮਚਾਰੀਆਂ, ਦਰਜਾ ਚਾਰ ਮੁਲਾਜ਼ਮਾਂ ਅਤੇ ਫ਼ਾਇਰ ਬ੍ਰਿਗੇਡ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦੀ ਅਗਵਾਈ ਹੇਠ ਵਿਸ਼ਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੀ। ਉਨ੍ਹਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਧਰਨੇ ਦੌਰਾਨ ਹਾਈਵੇ ‘ਤੇ ਲੰਮਾ ਜਾਮ ਲਗਾ ਹੋਇਆ ਹੈ। ਜਲੰਧਰ ‘ਚ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਧਰਨਾ ਸਵੇਰੇ 11 ਵਜੇ ਸ਼ੁਰੂ ਹੋਇਆ ਸੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਇਸ ਹੜਤਾਲ ਦੀ ਸੂਚਨਾ ਚੰਦਨ ਗਰੇਵਾਲ ਨੇ ਕਈ ਦਿਨ ਪਹਿਲਾਂ ਦੇ ਦਿੱਤੀ ਸੀ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੀਟਿੰਗ ਕਰਵਾ ਕੇ ਚੰਦਨ ਗਰੇਵਾਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਸ਼ਾਸਨ ਅਧਿਕਾਰੀ, ਚੰਦਨ ਗਰੇਵਾਲ ‘ਤੇ ਹੋਰ ਆਗੂ ਇਸ ਧਰਨੇ ’ਤੇ ਅੜੇ ਰਹੇ।

Leave a Reply