ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਚੰਡੀਗੜ੍ਹ: ਪੰਜਾਬ ‘ਚ ਟੈਂਡਰ ਘਪਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਗਈ ਅਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਿਆ। ਇਸ ਤੋਂ ਬਾਅਦ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਇਸ ਤੋਂ ਪਹਿਲਾਂ ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਹੈ ਪਰ ਮਾਮਲੇ ‘ਚ ਦੋਸ਼ੀ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਹੁਣ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਦਰਅਸਲ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ ‘ਚ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ ਅੱਜ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Leave a Reply

error: Content is protected !!