ਅਜਨਾਲਾ ਪ੍ਰਦਰਸ਼ਨ: ਸਖ਼ਤ ਕਾਰਵਾਈ ਕਰਾਂਗੇ- DGP
ਚੰਡੀਗੜ੍ਹ/ਅਜਨਾਲਾ : ਅਜਨਾਲਾ ਥਾਣਾ ਝੜਪ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਆਖੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸ਼ਾਂਤੀ ਪੂਰਵਰਕ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਗਈ ਸੀ, ਪਰ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਹਿੰਸਕ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਪੂਰੀ ਸੂਝ ਬੂਝ ਤੋਂ ਕੰਮ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਕਾਇਮ ਰੱਖੀ। ਪੁਲਸ ਮੁਖੀ ਨੇ ਕਿਹਾ ਕਿ ਇਸ ਝੜਪ ਦੌਰਾਨ 6 ਪੁਲਸ ਮੁਲਾਜ਼ਮ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕਰਕੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।