ਜੰਮੂ-ਕਸ਼ਮੀਰ ਨੈਸ਼ਨਲ ਹਾਈਵੇ ‘ਤੇ 3 ਦਿਨਾਂ ਲਈ ਆਵਾਜਾਈ ਠੱਪ, ਕੀਤੀ ਜਾਵੇਗੀ ਮੁਰੰਮਤ

ਜੰਮੂ: ਜੰਮੂ-ਕਸ਼ਮੀਰ ਨੈਸ਼ਨਲ ਹਾਈਵੇ ਨੂੰ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ ਆਵਾਜਾਈ ਲਈ ਬੰਦ ਕਰ ਦਿੱਤੀ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮੁਰੰਮਤ ਅਤੇ ਰੱਖ-ਰਖਾਅ ਲਈ 24 ਫਰਵਰੀ , 3 ਮਾਰਚ ਅਤੇ 10 ਮਾਰਚ ਨੂੰ ਹਾਈਵੇ ‘ਤੇ ਵਾਹਨਾਂ ਦੀ ਆਵਾਜਾਈ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ।

ਇਸ ਸਬੰਧੀ ਗੱਲ ਕਰਦਿਆਂ ਇਕ ਅਧਿਕਾਰੀ ਨੇ ਕਿਹਾ ਕਿ ਵੱਖ-ਵੱਖ ਥਾਵਾਂ ‘ਤੇ ਮੁਰੰਮਤ ਦੇ ਕੰਮ ਲਈ ਹਾਈਵੇ ਸਾਰੇ ਦਿਨ ਲਈ ਬੰਦ ਰਹੇਗਾ। ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੇ ਭਾਰਤੀ ਨੈਸ਼ਨਲ ਹਾਈਵੇ ਅਥਾਰਟੀ ਨੂੰ ਜ਼ਮੀਨ ਖਿਸਕਣ ਅਤੇ ਪੱਥਰਬਾਜ਼ੀ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਬੰਦ ਕਰਨ ਦੇ ਨਿਰਦੇਸ਼ ਦਿੱਤੀ ਗਏ ਹਨ।

Leave a Reply

error: Content is protected !!