ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ 27 ਨੂੰ ਫ਼ੈਸਲਾ ਸੁਣਾਏਗੀ ਦਿੱਲੀ ਹਾਈ ਕੋਰਟ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਹਥਿਆਰਬੰਦ ਬਲਾਂ ’ਚ ਅਗਨੀਵੀਰਾਂ ਦੀ ਭਰਤੀ ਲਈ ਸ਼ੁਰੂ ਕੀਤੀ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫੈਸਲਾ 27 ਫਰਵਰੀ ਨੂੰ ਸੁਣਾਏਗੀ। ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਹੇਠਲਾ ਬੈਂਚ ਸੋਮਵਾਰ ਨੂੰ ਫੈਸਲਾ ਸੁਣਾਏਗਾ। 15 ਦਸੰਬਰ 2022 ਨੂੰ ਬੈਂਚ ਨੇ ਵੱਖ-ਵੱਖ ਪਟੀਸ਼ਨਰਾਂ ਅਤੇ ਕੇਂਦਰ ਸਰਕਾਰ ਦੀ ਤਰਫੋਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ।