ਮੂਸੇਵਾਲਾ ਕਤਲ ਕਾਂਡ ਨਾਲ ਸਬੰਧਿਤ 2 ਹਵਾਲਾਤੀਆਂ ਦੀ ਝੜਪ ’ਚ ਮੌਤ

ਸ੍ਰੀ ਗੋਇੰਦਵਾਲ ਸਾਹਿਬ :ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਅੱਜ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਿਤ ਹਵਾਲਾਤੀਆਂ ਦੀ ਹੋਈ ਝੜਪ ਵਿੱਚ ਦੋ ਦੀ ਮੌਤ ਹੋ ਗਈ ਹੈ, ਜਦੋਂਕਿ ਪੰਜ ਜ਼ਖ਼ਮੀ ਹੋ ਗਏ। ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪ੍ਰਾਪਤ ਜਾਣਾਕਰੀ ਅਨੁਸਾਰ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਿਤ ਜੇਲ੍ਹ ਵਿੱਚ ਬੰਦ ਕੈਦੀਆਂ ’ਚ ਪਿਛਲੇ ਕਈ ਦਿਨਾਂ ਤੋਂ ਟਕਰਾਅ ਚੱਲ ਰਿਹਾ ਸੀ, ਜੋ ਅੱਜ ਹਿੰਸਕ ਝੜਪ ਵਿੱਚ ਬਦਲ ਗਿਆ। ਜ਼ਖਮੀਆਂ ਨੂੰ ਤਰਨਤਾਰਨ ਦੇ ਹਸਪਤਾਲ ਲਿਜਾਇਆ ਗਿਆ। ਡਾਕਟਰ ਨੇ ਦੋ ਹਵਾਲਾਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਨਾ ਵਜੋਂ ਹੋਈ ਹੈ। ਉਹ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਮੂਸੇਵਾਲਾ ਕਤਲ ਕਾਂਡ ਕੇਸ ਵਿੱਚ ਨਾਮਜ਼ਦ ਸਨ।

Leave a Reply