ਪੰਜਾਬ ਪੁਲਿਸ ਖਾਲਿਸਤਾਨ ਹਮਾਇਤੀਆਂ ਨਾਲ ਨਜਿੱਠਣ ਦੇ ਸਮਰੱਥ: ਭਗਵੰਤ ਮਾਨ

ਭਾਵਨਗਰ (ਗੁਜਰਾਤ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੂੰ ਪਾਕਿਸਤਾਨ ਤੇ ਹੋਰਨਾਂ ਮੁਲਕਾਂ ਤੋਂ ਵਿੱਤੀ ਮਦਦ ਮਿਲ ਰਹੀ ਹੈ। ਉਨ੍ਹਾਂ ਪੰਜਾਬ ਪੁਲੀਸ ਨੂੰ ਖਾਲਿਸਤਾਨੀ ਅਨਸਰਾਂ ਨਾਲ ਠਜਿੱਠਣ ਦੇ ਸਮਰਥ ਦੱਸਿਆ। ਇਥੇ ਭਾਵਨਗਰ ਵਿੱਚ ਸਮੂਹਿਕ ਵਿਆਹਾਂ ਲਈ ਰੱਖੇ ਸਮਾਗਮ ’ਚ ਸ਼ਿਰਕਤ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਕੁਝ ਮੁੱਠੀ ਭਰ ਲੋਕ ਹੀ ਪੰਜਾਬ ਵਿੱਚ ਖਾਲਿਸਤਾਨ ਪੱਖੀ ਮੁਹਿੰਮ ਦੀ ਹਮਾਇਤ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਭਵਨ ਭਾਜਪਾ ਦੇ ਹੈੱਡਕੁਆਰਟਰ ਬਣਨ ਲੱਗੇ ਹਨ ਤੇ ਰਾਜਪਾਲ ਭਾਜਪਾ ਦੇ ਸਟਾਰ ਪ੍ਰਚਾਰਕਾਂ ਵਜੋਂ ਕੰਮ ਕਰ ਰਹੇ ਹਨ।

Leave a Reply