ਕੈਲਗਰੀ ਦੇ MP ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਕੈਨੇਡਾ ਤੇ ਪੰਜਾਬ ਦੇ ਰਿਸ਼ਤੇ ਨੂੰ ਲੈ ਕੇ ਕਹੀ ਇਹ ਗੱਲ
ਅੰਮ੍ਰਿਤਸਰ: ਕੈਨੇਡਾ ਦੇ ਕੈਲਗਿਰੀ ਤੋਂ ਮੈਂਬਰ ਪਾਰਲੀਮੈਂਟ ਜੌਰਜ ਚਾਹਲ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਘਰ ਦੇ ਦਰਸ਼ਨ ਕਰਨ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਬਹੁਤ ਖੁਸ਼ੀ ਅਤੇ ਭਾਗਾਂ ਵਾਲਾ ਦਿਨ ਹੈ ਕੀ ਉਨ੍ਹਾਂ ਇਸ ਰੂਹਾਨੀਅਤ ਦੇ ਕੇਂਦਰ ਦੇ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਵਿਅਕਤੀ ਇੱਥੇ ਆ ਕੇ ਨਤਮਸਤਕ ਹੁੰਦਾ ਹੈ।
ਉਹਨਾਂ ਅੱਗੇ ਕਿਹਾ ਕਿ ਮਿਹਨਤੀ ਲੋਕਾਂ ਨੂੰ ਕੈਨੇਡਾ ‘ਚ ਕੰਮ ਕਰਨ ਦਾ ਮੌਕਾ ਮਿਲੇ ਤੇ ਕੈਨੇਡਾ ਅਤੇ ਪੰਜਾਬ ਦਾ ਜੋਗੂੜ੍ਹਾ ਰਿਸ਼ਤਾ ਹੈ ਉਹ ਹੋਰ ਗੂੜ੍ਹਾ ਹੋਵੇਗਾ।