ਬਾਦਲ ਦਲ ਦੇ ਆਗੂ ’ਤੇ ਬਲਾਤਕਾਰ ਦਾ ਮਾਮਲਾ ਦਰਜ
ਨੂਰਪੁਰਬੇਦੀ: ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਚੌਂਕੀ ਕਲਵਾਂ ਦੀ ਪੁਲਸ ਨੇ ਪਿੰਡ ਝੱਜ ਤੋਂ ਬਾਦਲ ਦਲ ਦੇ ਬਲਾਕ ਸੰਮਤੀ ਮੈਂਬਰ ਖ਼ਿਲਾਫ਼ ਇਕ ਔਰਤ ਦੇ ਘਰ ’ਚ ਦਾਖ਼ਲ ਹੋ ਕੇ ਉਸ ਨਾਲ ਜਬਰਨ ਸਰੀਰਕ ਸੰਬੰਧ ਬਣਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਔਰਤ ਨੇ ਦੱਸਿਆ ਕਿ ਸਵਰਨਜੀਤ ਸਿੰਘ ਪੁੱਤਰ ਮਦਨ ਲਾਲ ਵਾਸੀ ਪਿੰਡ ਝੱਜ ਜੋ ਕਿ ਬਲਾਕ ਸੰਮਤੀ ਮੈਂਬਰ ਹੈ ਸਾਡੇ ਘਰ, ਮੇਰੇ ਪਤੀ ਕੋਲ ਆਉਂਦਾ-ਜਾਂਦਾ ਸੀ। ਬੀਤੇ ਦਿਨ ਉਕਤ ਵਿਅਕਤੀ ਸਾਡੇ ਘਰ ਆਇਆ, ਜਿਸ ਨੇ ਮੇਰੇ ਕੋਲੋਂ ਮੇਰੇ ਪਤੀ ਅਤੇ ਸੱਸ ਬਾਰੇ ਪੁੱਛਿਆ ਕਿ ਉਹ ਕਿੱਥੇ ਹਨ।
ਉਸ ਮਹਿਲਾ ਨੇ ਦੱਸਿਆ ਕਿ ਉਸ ਨੇ ਆਪਣੇ ਪਤੀ ਨੂੰ ਇਸ ਘਟਨਾ ਸਬੰਧੀ ਦੱਸਣ ਲਈ ਫੋਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਉਸ ਨੇ ਸਮਾਗਮ ਤੋਂ ਪਰਤੀ ਆਪਣੀ ਸੱਸ ਨੂੰ ਸਮੁੱਚੀ ਘਟਨਾ ਬਾਰੇ ਦੱਸਿਆ । ਇਸ ਤੋਂ ਬਾਅਦ ਉਸ ਨੇ ਆਪਣੇ ਪਤੀ ਨੂੰ ਨਾਲ ਲੈ ਕੇ ਥਾਣੇ ਵਿਖੇ ਪਹਿਲਾਂ ਸਬ-ਇੰਸਪੈਕਟਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਕਥਿਤ ਬਲਾਕ ਸੰਮਤੀ ਮੈਂਬਰ ਸਵਰਨਜੀਤ ਸਿੰਘ ਪੁੱਤਰ ਮਦਨ ਲਾਲ ਵਾਸੀ ਪਿੰਡ ਝੱਜ ਜੋ ਬਾਦਲ ਦਲ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚੌਂਕੀ ਇੰਚਾਰਜ ਕਲਵਾਂ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।