ਬਹਿਬਲ ਕਲਾਂ ਗੋਲ਼ੀ ਕਾਂਡ ‘ਚ ਜਲਦ ਚਲਾਨ ਪੇਸ਼ ਕਰਨ ਦਾ ਭਰੋਸਾ

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈ. ਪੀ. ਸੀ.  ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਜਲਦ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ। ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

Leave a Reply